Monday, March 16, 2026

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਪਿੰਡ ਖੱਪਿਆਂਵਾਲ਼ੀ ਵਾਲੀ ਵਿਚ 18 ਮਾਰਚ ਨੂੰ ਅੱਖਾਂ ਦਾ ਮੁਫ਼ਤ ਜਾਂਚ ਕੈਂਪ

ਸ੍ਰੀ ਮੁਕਤਸਰ ਸਾਹਿਬ - ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਚ ਵੱਡੀ ਗਿਣਤੀ ਵਿਚ ਅੱਖਾਂ ਦੇ ਜਾਂਚ ਕੈਂਪ ਲਗਾ ਕੇ ਲੋਕਾਂ ਨੂੰ ਅੱਖਾਂ ਦੀਆਂ ਬੀਮਾਰੀਆਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਲੋਕ ਸਮੇਂ ਸਿਰ ਇਲਾਜ ਕਰਵਾ ਸਕਣ।

ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਪਿੰਡ ਖੱਪਿਆਂਵਾਲ਼ੀ ਦੇ ਗੁਰਦੁਆਰਾ ਸਾਹਿਬ ਵਿੱਚ 18 ਮਾਰਚ ਦਿਨ ਬੁੱਧਵਾਰ ਨੂੰ 9 ਵਜੇ ਤੋਂ 2 ਵਜੇ ਤੱਕ 738ਵਾ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਡਾਕਟਰ ਸੁਨੀਲ ਬਾਂਸਲ ਸਿਵਲ ਸਰਜਨ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ ਲਗਾਇਆ ਜਾ ਰਿਹਾ ਹੈ।ਇਸ ਦੋਰਾਨ ਡਾਕਟਰ ਹਰਸ਼ਪਰੀਤ ਕੋਰ ਮਹਿੰਦਰਾ ਆਈ ਸਪੈਸਲਿਸਟ ਅੱਖਾਂ ਦੀ ਜਾਂਚ ਕਰਨਗੇ ਅਤੇ ਦਵਾਈਆਂ ਅਤੇ ਨੇੜੇ ਦੀ ਨਿਗਾਹ ਦੀਆਂ ਐਨਕਾਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੁਫ਼ਤ ਦਿੱਤੀਆਂ ਜਾਣਗੀਆਂ।

ਇਸ ਕੈਂਪ ਦੌਰਾਨ ਲੰਗਰ ਕਮੇਟੀ ਅਤੇ ਪਿੰਡ ਦੀ ਨਗਰ ਪੰਚਾਇਤ ਵੱਲੋਂ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ।ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ਼੍ਰੀ ਮੁਕਤਸਰ ਸਾਹਿਬ ਟੀਮ ਦੇ ਸਮੂਹ ਸੇਵਾਦਾਰ ਹਾਜ਼ਰ ਸਨ।

No comments:

Post a Comment