Thursday, March 12, 2026

ਡਾ ਸੁਨੀਲ ਬਾਂਸਲ ਸਿਵਲ ਸਰਜਨ ਦੀ ਅਗਵਾਈ ਵਿਚ ਡੇਂਗੂ ਦੇ ਅਗੇਤੇ ਪ੍ਰਬੰਧਾਂ ਲਈ ਟੀਮਾਂ ਨੂੰ ਰਵਾਨਾ ਕੀਤਾ ਗਿਆ

ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸ਼ਹਿਰ ਵਿਚ ਘਰ ਘਰ ਜਾ ਕੇ ਡੇਂਗੂ ਦੇ ਬਚਾਅ ਅਤੇ ਜਾਗਰੁਕਤਾ ਗਤੀਵਿਧੀਆਂ ਕੀਤੀਆਂ ਜਾਣਗੀਆਂ :ਡਾ. ਸੁਨੀਲ ਬਾਂਸਲ ਸਿਵਲ ਸਰਜਨ





ਸ਼੍ਰੀ ਮੁਕਤਸਰ ਸਾਹਿਬ - ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਜੀਤ ਕਪਲਿਸ਼ ਆਈ.ਏ.ਐਸ. ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ ਸੁਨੀਲ ਬਾਂਸਲ ਦੀ ਯੋਗ ਅਗਵਾਈ ਵਿਚ ਡੇਂਗੂ ਦੇ ਅਗੇਤੇ ਪ੍ਰਬੰਧ ਕਰਨ ਲਈ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਤੋਂ ਟੀਮਾਂ ਨੂੰ ਰਵਾਨਾ ਕੀਤਾ
ਗਿਆ।ਇਸ ਇਸ ਮੌਕੇ ਡਾ ਸੁਨੀਲ ਬਾਂਸਲ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਡੈਂਗੂ ਦੇ ਫੈਲ਼ਣ ਤੋਂ ਬਚਾਅ
ਲਈ ਅਗੇਤੇ ਪ੍ਰਬੰਧ ਕੀਤੇ ਜਾ ਰਹੇ ਹਨ, ਜਿਸ ਲਈ ਸਿਹਤ ਵਿਭਾਗ ਵਲੋਂ ਟੀਮਾਂ ਬਣਾਈਆਂ ਗਈਆਂ ਹਨ ਜੋ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿਚ
ਵੱਖ ਵੱਖ ਏਰੀਏ ਵਿਚ ਘਰ ਘਰ ਜਾ ਕੇ ਡੇਂਗੂ ਦੇ ਫੈਲਣ ਤੋਂ ਬਚਾਅ ਸਬੰਧੀ ਗਤੀਵਿਧੀਆਂ ਕਰਨਗੀਆਂ ਅਤੇ ਲੋਕਾਂ ਨੂੰ ਜਾਗਰੁਕ ਕਰਨਗੀਆਂ ।

ਉਨ੍ਹਾ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸ਼ਹਿਰ ਦੇ ਵੱਖ ਵੱਖ ਖੇਤਰਾਂ ਅਤੇ ਹਾਈ ਰਿਸਕ ਏਰੀਏ ਵਿਚ ਜਾ ਕੇ ਲੋਕਾਂ ਦੇ ਘਰਾਂ ਵਿਚ
ਅਤੇ ਘਰਾਂ ਦੇ ਆਸ ਪਾਸ ਪਾਣੀ ਜਮ੍ਹਾ ਨਾ ਹੋਣ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਖੜੇ ਪਾਣੀ ਵਿੱਚ ਲਾਰਵਾ ਵਿਰੋਧੀ ਸਪਰੇਅ ਕੀਤਾ
ਜਾਵੇਗਾ ਅਤੇ ਲੋਕਾਂ ਨੂੰ ਡੇਂਗੂ ਪ੍ਰਤੀ ਜਾਣਕਾਰੀ ਦੇਣ ਲਈ ਜਾਗਰੁਕਤਾ ਪੈਂਫਲਿਟ ਵੰਡੇ ਜਾਣਗੇ ਅਤੇ ਘਰਾਂ ਵਿੱਚ ਖੜੇ ਪਾਣੀ ਵਿੱਚ ਪੈਦਾ ਹੋ ਰਹੇ
ਮੱਛਰਾਂ ਦੇ ਲਾਰਵੇ ਨੂੰ ਮੌਕੇ ਤੇ ਨਸ਼ਟ ਕਰਵਾਇਆ ਜਾਵੇਗਾ ਉਨ੍ਹਾ ਕਿਹਾ ਕਿ ਡੇਂਗੂ ਦੀ ਬੀਮਾਰੀ ਤੋਂ ਬਚਣ ਲਈ ਕੁਝ ਸਾਵਧਾਨੀਆਂ ਵਰਤਣ ਦੀ
ਜਰੂਰਤ ਹੈ। ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ
ਪੈਦਾ ਹੁੰਦਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। 

ਘਰਾਂ ਵਿੱਚ ਵਾਧੂ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗਮਲੇ ਆਦਿ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ।ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ।


ਇਸ ਮੌਕੇ ਡਾ ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਲੱਛਣ ਜਿਵੇਂ ਤੇਜ ਬੁਖਾਰ
ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ
ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ
ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ।ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ
ਹੈ।ਇਸ ਮੌਕੇ ਡਾ ਸਰਬਜੀਤ ਸਿੰਘ ਸਹਾਇਕ ਸਿਵਲ ਸਰਜਨ, ਲਾਲ ਚੰਦ ਮਾਸ ਮੀਡੀਆ, ਵਿਨੋਦ ਕੁਮਾਰ, ਭਗਵਾਨ ਦਾਸ, ਪਵਿੱਤਰ ਸਿੰਘ,
ਸੁਨੀਲ, ਮ.ਪ.ਹ.ਵ ਮੇਲ ਅਤੇ ਬ੍ਰੀਡਿੰਗ ਚੈਕਰ ਹਾਜ਼ਰ ਸਨ।

No comments:

Post a Comment