ਲੰਬੀ, 17 ਅਪ੍ਰੈਲ 2026 - ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਸ਼੍ਰੀ ਅਮੀਤ ਸਿੰਘ ਖੁੱਡੀਆਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੱਖ ਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਮਾਹੂਆਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਕੀ ਟਿੱਬੀ, ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਊਧਮ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਡੱਬਵਾਲੀ ਢਾਬ ਅਤੇ ਸਰਕਾਰੀ ਹਾਈ ਸਕੂਲ ਮਿੱਡਾ ਵਿਖੇ ਪ੍ਰਤੀ ਸਕੂਲ ਦੇ ਹਿਸਾਬ ਨਾਲ 7.51 ਲੱਖ ਰੁਪਏ ਦੀ ਲਾਗਤ ਨਾਲ ਕੁੱਲ 45.06 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ । ਇਸ ਤਰਾਂ ਹੀ ਹਲਕੇ ਦੇ ਪਿੰਡ ਗੁਰੂਸਰ ਯੋਧਾ ਦੇ ਸਰਕਾਰੀ ਹਾਈ ਸਕੂਲ ਵਿਖੇ 9.55 ਲੱਖ ਅਤੇ ਸਰਕਾਰੀ ਹਾਈ ਸਕੂਲ ਮੋਹਲਾਂ ਵਿਖੇ ਵੀ 9.55 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰੋਜੈਕਟਾਂ ਨੂੰ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ।
ਇਸ ਮੌਕੇ ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਵੱਡੇ ਪੱਧਰ ’ਤੇ ਸੁਧਾਰ ਕੀਤੇ ਜਾ ਰਹੇ ਹਨ ਅਤੇ ਸਰਕਾਰੀ ਸਕੂਲਾਂ ਨੂੰ ਨਿੱਜੀ ਸਕੂਲਾਂ ਵਰਗਾਂ ਬਣਾਉਣ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਆਧੁਨਿਕ ਕਲਾਸ ਰੂਮ ਵਿਦਿਆਰਥੀਆਂ ਨੂੰ ਡਿਜ਼ੀਟਲ ਅਤੇ ਇੰਟਰਐਕਟਿਵ ਢੰਗ ਨਾਲ ਪੜ੍ਹਾਈ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ।
ਉਨ੍ਹਾਂ ਨੇ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮਿਹਨਤ ਨਾਲ ਹੀ ਵਿਦਿਆਰਥੀਆਂ ਨੂੰ ਚੰਗੀਆਂ ਸਹੂਲਤਾਂ ਪ੍ਰਾਪਤ ਹੋ ਰਹੀਆਂ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਨ ਲਾ ਕੇ ਪੜ੍ਹਾਈ ਕਰਨ ਅਤੇ ਆਪਣੇ ਮਾਪਿਆਂ ਤੇ ਅਧਿਆਪਕਾਂ ਦਾ ਨਾਮ ਰੋਸ਼ਨ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ, ਅਧਿਆਪਕ, ਵਿਦਿਆਰਥੀ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।
No comments:
Post a Comment