Friday, May 15, 2026

ਕਿਸਾਨਾਂ ਵੱਲੋਂ ਲੁਬਾਣਿਆਂ ਵਾਲੀ ਡਰੇਨ ਦੀ ਸਫ਼ਾਈ ਕਰਨ ਦੀ ਮੰਗ


ਪੱਤਰਕਾਰਾਂ ਨਾਲ ਗੱਲ ਕਰਦਿਆਂ ਨੌਜਵਾਨ ਕਿਸਾਨ ਆਗੂ ਭਾਨਾ ਬਰਾੜ ਸੱਕਾਵਾਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸੀਜ਼ਨ ਝੋਨੇ ਦੀ ਲਵਾਈ 1 ਜੂਨ ਤੋਂ ਸ਼ੁਰੂ ਕਰਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ , ਪਰ ਸ੍ਰੀ ਮੁਕਤਸਰ ਸਾਹਿਬ ਦੇ 95 ਪਿੰਡ ਅਜਿਹੇ ਹਨ ਜਿਨ੍ਹਾਂ ਨੂੰ ਸੇਮ ਪ੍ਰਭਾਵਿਤ ਇਲਾਕਿਆਂ ਵਿੱਚ ਗਿਣਿਆ ਜਾਂਦਾ ਹੈ। ਇਹਨਾਂ 95 ਪਿੰਡਾਂ ਦੇ ਕਿਸਾਨ 1 ਜੂਨ ਤੋਂ ਪਹਿਲਾਂ ਵੀ ਝੋਨਾ ਲਾ ਸਕਦੇ ਹਨ।

ਕਿਸਾਨਾਂ ਵੱਲੋਂ ਡਰੇਨ ਵਿਭਾਗ ਨੂੰ ਪੁਰਜ਼ੋਰ ਅਪੀਲ ਕੀਤੀ ਗਈ ਹੈ ਕਿ ਇੱਕ ਜੂਨ ਤੱਕ ਲੁਬਾਣਿਆਂ ਵਾਲੀ ਡਰੇਨ ਦੀ ਸਫ਼ਾਈ ਕਰਵਾਈ ਜਾਵੇ । ਜੇਕਰ ਜੂਨ ਦੇ ਪਹਿਲੇ ਹਫਤੇ ਤੱਕ ਸਫ਼ਾਈ ਨਹੀਂ ਹੁੰਦੀ ਤਾਂ ਲੁਬਾਣਿਆਂ ਵਾਲੀ ਸੱਕਾਵਾਲੀ ਜੰਮੂਆਣਾ ਬਾਜਾ ਮਰਾੜ੍ਹ ਵੱਟੂ ਆਦਿ ਪਿੰਡਾਂ ਵਿੱਚ ਹੜ੍ਹ ਵਰਗੇ ਹਾਲਾਤ ਬਣ ਸਕਦੇ ਹਨ, ਜਿਸ ਕਾਰਨ ਇਹਨਾਂ ਪਿੰਡਾਂ ਦੇ ਕਿਸਾਨਾਂ ਦੀ ਹਜ਼ਾਰਾਂ ਏਕੜ ਝੋਨੇ ਦੀ ਫ਼ਸਲ ਬਰਬਾਦ ਹੋ ਸਕਦੀ ਹੈ। ਇਸ ਲਈ ਮਾਨਸੂਨ ਆਉਣ ਤੋਂ ਪਹਿਲਾਂ ਇਹਨਾਂ ਡਰੇਨਾਂ ਦੀ ਸਫ਼ਾਈ ਨੂੰ ਮਕੁੰਮਲ ਕੀਤਾ ਜਾਵੇ। ਇਸ ਸਮੇਂ ਦਰਸ਼ਨ ਸਿੰਘ,ਇਕਬਾਲ ਸਿੰਘ, ਹਰਦੇਵ ਸਿੰਘ, ਭੁਪਿੰਦਰ ਸਿੰਘ, ਜਗਤਾਰ ਸਿੰਘ, ਪਰਾਭਦੀਪ ਸਿੰਘ, ਬੋਹੜ ਸਿੰਘ ਆਦਿ ਕਿਸਾਨ ਹਾਜ਼ਰ ਸਨ।

Tuesday, May 5, 2026

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਰੋੜਾਵਾਲੀ ਵਿਖੇ 51 ਲੱਖ ਰੁਪਏ ਦੀ ਲਾਗਤ ਨਾਲ ਬਣੇ ਖੇਡ ਮੈਦਾਨ ਦਾ ਕੀਤਾ ਉਦਘਾਟਨ

ਲੰਬੀ/ਸ੍ਰੀ ਮੁਕਤਸਰ ਸਾਹਿਬ - ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਤਹਿਤ ਹਲਕਾ ਲੰਬੀ ਦੇ ਪਿੰਡ ਰੋੜਾਵਾਲੀ ਵਿਖੇ ਕਰੀਬ 51 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਮੈਦਾਨ ਦਾ ਉਦਘਾਟਨ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੀਤਾ ਗਿਆ। 

                     ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਲੰਬੀ ਹਲਕੇ ਵਿਚ 13.50 ਕਰੋੜ ਰੁਪਏ ਦੀ ਲਾਗਤ ਨਾਲ 39 ਖੇਡ ਮੈਦਾਨ ਤਿਆਰ ਹੋ ਰਹੇ ਹਨ ਜਿਨਾਂ ਦਾ ਉਦਘਾਟਨ ਜਲਦ ਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਦੇ ਵਿਕਾਸ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਵਿੱਚ ਮਦਦ ਮਿਲੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਵੱਡੇ ਪੱਧਰ ’ਤੇ ਕੰਮ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਦੀਆਂ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਨੂੰ ਖੇਡਾਂ ਅਤੇ ਸਿਹਤਮੰਦ ਗਤੀਵਿਧੀਆਂ ਨਾਲ ਜੋੜਨ ਲਈ ਸਹਿਯੋਗ ਦੇਣ। ਇਸ ਮੌਕੇ ਕੈਬਨਿਟ ਮੰਤਰੀ ਵਲੋਂ ਖਿਡਾਰੀਆਂ ਨੂੰ ਖੇਡ ਕਿੱਟਾਂ ਵੀ ਵੰਡੀਆਂ ਗਈਆਂ ਅਤੇ ਪਿੰਡ ਵਾਸੀਆਂ ਵੱਲੋਂ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ ਗਿਆ।

ਇਸ ਮੌਕੇ ਐਸ.ਡੀ.ਐੱਮ. ਮਲੋਟ ਸ਼੍ਰੀ ਪੰਕਜ ਕੁਮਾਰ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਗੁਰਦਿੱਤ ਸਿੰਘ, ਜ਼ਿਲ੍ਹਾ ਖੇਡ ਅਫਸਰ ਅਨਿੰਦਰਵੀਰ ਕੌਰ, ਬੀਡੀਪੀਓ ਰਾਕੇਸ਼ ਬਿਸ਼ਨੋਈ, ਗੁਰਬਾਜ ਸਿੰਘ ਪੀ.ਏ., ਗੁਰਬਾਜ ਸਿੰਘ ਵਣਵਾਲਾ, ਖੁਸ਼ਬੀਰ ਸਿੰਘ ਜ਼ਿਲ੍ਹਾ ਯੂਧ ਪ੍ਰਧਾਨ, ਕਰਮਬੀਰ ਸਿੰਘ ਸੰਨੀ ਲੁਹਾਰਾ, ਕਾਲਾ ਸਰਪੰਚ ਭੀਟੀਵਾਲਾ, ਹਰਦੀਪ ਸਿੰਘ ਸਹਿਣਾਖੇੜਾ, ਪਰਮਿੰਦਰ ਸਿੰਘ ਕੁਲਾਰ ਮੈਂਬਰ ਬਲਾਕ ਸੰਮਤੀ, ਪਰਮਭਾਗੂ, ਰਾਜ ਬਹਾਦਰ ਸਰਪੰਚ ਰੋੜਾਵਾਲੀ, ਅਰਸ਼ਦੀਪ ਸਿੰਘ ਧਾਲੀਵਾਲ, ਬਲਵਿੰਦਰ ਸਿੰਘ ਕਾਕੂ ਸਰਪੰਚ ਤਰਮਾਲਾ, ਕਰਨ ਗਿੱਲ ਤਰਮਾਲਾ, ਮਨਦੀਪ ਸਿੰਘ ਗਿੱਲ ਤਰਮਾਲਾ, ਹਰਦੀਪ ਸਿੰਘ ਰਾਜਪਾਲ, ਵਿਨੀ ਬਰਾੜ, ਹਰਚਰਨ ਬਰਾੜ ਫੱਤਾਖੇੜਾ, ਤੇਜਾ ਸਿੰਘ ਭੀਟੀਵਾਲਾ, ਸ਼ਿਵਰਾਜ ਸਿੰਘ ਮਿੱਠੜੀ, ਬਲਬੀਰ ਸਿੰਘ ਮਹਿਣਾ, ਰਸ਼ਪਾਲ ਸਿੰਘ ਚੇਅਰਮੈਨ, ਜਗਸੀਰ ਸਿੰਘ ਪੰਜਾਵਾ, ਮੀਡੀਆ ਆਡਵਾਈਜ਼ਰ ਮੋਹਿਤ ਸੋਨੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਪੰਚ, ਸਰਪੰਚ ਅਤੇ ਪਿੰਡ ਵਾਸੀ ਹਾਜ਼ਰ ਸਨ।

ਪ੍ਰੋ. ਰੁਪਿੰਦਰ ਕੌਰ ਰੂਬੀ ਜੀ ਨੂੰ ਮਿਲੀ ਅਹਿਮ ਜ਼ਿੰਮੇਵਾਰੀ

•⁠ ⁠ਆਲ ਇੰਡਿਆ ਕਾਂਗਰਸ ਪਾਰਟੀ ਵੱਲੋਂ ਪੰਜਾਬ ਕਾਂਗਰਸ ਦੇ ਐਸ.ਸੀ. ਡਿਪਾਰਟਮੈਂਟ ਦੀ ਸਟੇਟ ਐਡਵਾਈਜ਼ਰੀ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ

ਸਾਬਕਾ ਵਿਧਾਇਕਾਂ ਪ੍ਰੋ. ਰੁਪਿੰਦਰ ਕੌਰ ਰੂਬੀ ਨੂੰ ਪੰਜਾਬ ਕਾਂਗਰਸ ਪਾਰਟੀ ਦੇ ਐਸ.ਸੀ. ਡਿਪਾਰਟਮੈਂਟ ਦੀ ਸਟੇਟ ਐਡਵਾਈਜ਼ਰੀ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਆਲ ਇੰਡੀਆ ਕਾਂਗਰਸ ਪਾਰਟੀ ਵੱਲੋਂ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪਦੇ ਹੋਏ ਉਨ੍ਹਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਪਾਰਟੀ ਪ੍ਰਤੀ ਮਿਹਨਤ ਨੂੰ ਸਨਮਾਨ ਦਿੱਤਾ ਗਿਆ ਹੈ।
                             ਇਸ ਮੌਕੇ ਸਾਬਕਾ ਵਿਧਾਇਕਾਂ ਪ੍ਰੋ. ਰੁਪਿੰਦਰ ਕੌਰ ਰੂਬੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਕੀਤਾ ਗਿਆ ਵਿਸ਼ਵਾਸ ਉਨ੍ਹਾਂ ਲਈ ਮਾਣ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਖਾਸ ਕਰਕੇ ਐਸ.ਸੀ. ਭਾਈਚਾਰੇ ਨਾਲ ਸੰਬੰਧਿਤ ਮਸਲਿਆਂ ਦੇ ਹੱਲ ਲਈ ਸੰਘਰਸ਼ ਕਰਨ ਲਈ ਲਗਾਤਾਰ ਯਤਨਸ਼ੀਲ ਰਹਿਣਗੇ।

ਪ੍ਰੋ. ਰੁਪਿੰਦਰ ਕੌਰ ਰੂਬੀ ਨੇ ਇਸ ਮੌਕੇ ਆਲ ਇੰਡੀਆ ਕਾਂਗਰਸ ਪ੍ਰਧਾਨ ਸ਼੍ਰੀ ਮਲਿਕਾਰਜੁਨ ਖੜਗੇ ਜੀ, ਵਿਰੋਧੀ ਧਿਰ ਦੇ ਨੇਤਾ ਲੋਕ ਸਭਾ ਸ਼੍ਰੀ ਰਾਹੁਲ ਗਾਂਧੀ ਜੀ, ਨੈਸ਼ਨਲ ਕੋਆਰਡੀਨੇਟਰ ਸ਼੍ਰੀ ਕੇ. ਰਾਜੂ ਜੀ, ਆਲ ਇੰਡੀਆ ਐਸ.ਸੀ. ਡਿਪਾਰਟਮੈਂਟ ਦੇ ਚੇਅਰਮੈਨ ਸ਼੍ਰੀ ਰਜਿੰਦਰ ਪਾਲ ਗੌਤਮ ਜੀ, ਪੰਜਾਬ ਮਾਮਲਿਆਂ ਦੇ ਇੰਚਾਰਜ ਸ਼੍ਰੀ ਭੂਪੇਸ਼ ਬਘੇਲ ਜੀ, ਪੰਜਾਬ ਪ੍ਰਧਾਨ ਅਤੇ ਐਮ.ਪੀ. ਸ਼੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਜੀ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸ਼੍ਰੀ ਪ੍ਰਤਾਪ ਸਿੰਘ ਬਾਜਵਾ ਜੀ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੀ,ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ ਜੀ , ਸਾਬਕਾ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਜੀ ਅਤੇ ਪੰਜਾਬ ਐਸ.ਸੀ. ਡਿਪਾਰਟਮੈਂਟ ਦੇ ਚੇਅਰਮੈਨ ਸ਼੍ਰੀ ਗੁਰਪ੍ਰੀਤ ਸਿੰਘ ਲੱਖੀ ਪੱਖੋ ਜੀ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਪਾਰਟੀ ਦੇ ਸਥਾਨਕ ਆਗੂਆਂ ਅਤੇ ਵਰਕਰਾਂ ਵੱਲੋਂ ਵੀ ਇਸ ਨਿਯੁਕਤੀ ਦਾ ਖੁਸ਼ੀ ਨਾਲ ਸਵਾਗਤ ਕੀਤਾ ਗਿਆ ਹੈ ਅਤੇ ਉਮੀਦ ਜਤਾਈ ਗਈ ਹੈ ਕਿ ਪ੍ਰੋ. ਰੁਪਿੰਦਰ ਕੌਰ ਰੂਬੀ ਦੀ ਅਗਵਾਈ ਹੇਠ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।